ਨਾਬਾਲਗ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। 20 ਦਿਨਾਂ ਦੀ ਮੈਡੀਕਲ ਪੈਰੋਲ ਖਤਮ ਹੋਣ ਤੋਂ ਬਾਅਦ ਸਮੇਂ ਸਿਰ ਜੋਧਪੁਰ ਜੇਲ੍ਹ ਨਾ ਪਹੁੰਚਣ 'ਤੇ ਰਾਤਾਨਾਡਾ ਪੁਲਿਸ ਨੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਆਸਾਰਾਮ ਨੂੰ ਮੰਗਲਵਾਰ ਸ਼ਾਮ 5 ਵਜੇ ਤੱਕ ਜੋਧਪੁਰ ਜੇਲ੍ਹ ਵਿੱਚ ਸਰੈਂਡਰ ਕਰਨਾ ਸੀ, ਪਰ ਉਹ ਰਾਤ 10:40 ਵਜੇ ਏਅਰ ਐਂਬੂਲੈਂਸ ਰਾਹੀਂ ਪਹੁੰਚੇ। ਜੇਲ੍ਹ ਗਾਰਡ ਦੀ ਰਿਪੋਰਟ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਕੀਤੀ ਹੈ। ਦੇਰ ਰਾਤ ਪਹੁੰਚਣ ਕਾਰਨ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਦਾਖਲ ਨਹੀਂ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।